ਪੰਜਾਬ ਦੇ ਵਿਕਾਸ ਲਈ ਨਹੀਂ ਹੈ ਪੈਸੇ ਦੀ ਕੋਈ ਕਮੀ, 14 ਹਜਾਰ ਕਰੋੜ ਰਾਖਵੇਂ ਰੱਖੇ -ਮਨਪ੍ਰੀਤ ਸਿੰਘ ਬਾਦਲ

- - No comments

ਬਠਿੰਡਾ ਦੇ ਸਾਮਲਾਟ ਦੀ ਜਮੀਨ ਤੇ ਰਹਿ ਰਹੇ ਲੋਕਾਂ ਨੂੰ ਮਿਲਣਗੇ ਮਾਲਕੀ ਹੱਕ                                                                  ਸੁਖਜਿੰਦਰ ਮਾਨ

ਬਠਿੰਡਾ, 15 ਜੁਲਾਈ:-ਵਿੱਤ ਮੰਤਰੀ ਅਤੇ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਅਪਣੇ ਹਲਕਾ ਬਠਿੰਡਾ ਸ਼ਹਿਰੀ ਦੇ ਦੌਰੇ ਦੌਰਾਨ ਆਖਿਆ ਹੈ ਕਿ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਕੋਲ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਰਾਜ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਹਰਿਆਣਾ ਦੇ 8000 ਕਰੋੜ ਦੇ ਮੁਕਾਬਲੇ 14000 ਕਰੋੜ ਰੁਪਏ ਪੂੰਜੀ ਖਰਚ ਵਜੋਂ ਵਿਕਾਸ ਪ੍ਰੋਜੈਕਟਾਂ ਲਈ ਰੱਖੇ ਹਨ। ਇਹ ਦਾਅਵਾ ਅੱਜ ਉਨ੍ਹਾਂ ਇੱਥੇ ਨਗਰ ਨਿਗਮ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਇਕ ਬੈਠਕ ਤੋਂ ਬਾਅਦ ਕਰਦਿਆਂ ਬਠਿੰਡਾ ਸਹਿਰ ਦੇ ਵਿਕਾਸ ਲਈ 4.59 ਕਰੋੜ ਰੁਪਏ ਦੀ ਰਕਮ ਵੀ ਨਗਰ ਨਿਗਮ ਨੂੰ ਜਾਰੀ ਕੀਤੀ। 

ਸ: ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਹਿਰ ਦੀ ਸਾਮਲਾਟ ’ਤੇ 12 ਸਾਲ ਤੋਂ ਪੁਰਾਣੇ ਰਹਿ ਰਹੇ ਲੋਕਾਂ ਨੂੰ  ਕੁਲੈਕਟਰ ਰੇਟ ਦੇ ਹਿਸਾਬ ਨਾਲ ਥਾਂ ਦਾ ਮਾਲਕੀ ਹੱਕ ਦਿੱਤਾ ਜਾਵੇਗਾ ਤੇ ਇਸਦੇ ਲਈ ਇਕ ਨੀਤੀ ਬਣਾ ਕੇ ਨਿਗਮ ਵਲੋਂ ਵਿਸੇਸ ਕੈਂਪ ਲਗਾ ਕਿ ਸਾਰੀ ਕਾਰਵਾਈ ਮੁਕੰਮਲ ਕੀਤੀ ਜਾਵੇ। ਇਸੇ ਤਰ੍ਹਾਂ ਨਿਗਮ ਦੀਆਂ ਦੁਕਾਨਾਂ ਦੇ ਕਿਰਾਏਦਾਰ ਵੀ ਜੇਕਰ ਚਾਹੁਣ ਤਾਂ ਦੁਕਾਨਾਂ ਨੂੰ ਖਰੀਦ ਕਰ ਸਕਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੌਂਸਲਰਾਂ ਨਾਲ ਇੱਕਲੇ ਇੱਕਲੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਾਰਡਾਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ। ਸ: ਬਾਦਲ ਨੇ ਕਿਹਾ ਕਿ ਕੌਂਸਲਰਾਂ ਨਾਲ ਸਹਿਰ ਦੇ ਵਿਕਾਸ ਦੀ ਚਰਚਾ ਲਈ ਹਰ 15 ਦਿਨਾਂ ਬਾਅਦ ਬੈਠਕ ਹੋਇਆ ਕਰੇਗੀ ਅਤੇ ਇਸ ਦੌਰਾਨ ਕੌਂਸਲਰਾਂ ਦੇ ਸੁਝਾਅ ਅਨੁਸਾਰ ਨਿਗਮ ਵੱਲੋਂ ਕੀਤੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਹੋਇਆ ਕਰੇਗੀ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਵੀ ਸੱਪਸਟ ਕੀਤਾ ਕਿ ਚੁਣੇ ਹੋਏ ਨੁੰਮਾਇੰਦਿਆਂ ਦੀ ਜਨਤਕ ਕੰਮਾਂ ਪ੍ਰਤੀ ਰਾਏ ਨੂੰ ਪਹਿਲ ਦੇ ਅਧਾਰ ਤੇ ਮੰਨਦੇ ਹੋਏ ਕੰਮ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਦੀਵਾਲੀ ਤੱਕ ਸਹਿਰ ਦੇ ਵਾਰਡਾਂ ਵਿਚ ਚੱਲ ਰਹੇ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟ ਪੂਰੇ ਕਰਕੇ ਲੋਕ ਸਮਰਪਿਤ ਕਰ ਦਿੱਤੇ ਜਾਣਗੇ। ਇਸ ਮੌਕੇ ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੌਕ ਪ੍ਰਧਾਨ , ਡਿਪਟੀ ਮੇਅਰ ਹਰਮੰਦਰ ਸਿੰਘ ਸਿੱਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇ ਕੇ ਅਗਰਵਾਲ,ਜੈਜੀਤ ਜੌਹਲ, ਅਰੁਣ ਵਧਾਵਨ, ਮੈਂਬਰ ਫਾਇਨਾਂਸ ਕਮੇਟੀ ਪ੍ਰਵੀਨ ਗਰਗ, ਬਲਜਿੰਦਰ ਠੇਕੇਦਾਰ, ਸੰਦੀਪ ਗੋਇਲ, ਰਾਜਨ ਗਰਗ, ਪਵਨ ਮਾਨੀ, ਕੋਂਸਲਰ ਬਲਰਾਜ ਪੱਕਾ, ਹਰਵਿੰਦਰ ਲੱਡੂ, ਕੰਵਲਜੀਤ ਸਿੰਘ ਭੰਗੂ, ਟਹਿਲ ਸਿੰਘ ਸੰਧੂ, ਸੁਨੀਲ ਬਾਂਸਲ ,ਬੇਅੰਤ ਸਿੰਘ ਰੰਧਾਵਾ, ਮਲਕੀਤ ਸਿੰਘ ਗਿੱਲ, ਰਜਿੰਦਰ ਸਿੰਘ ਸਿੱਧੂ, ਪਰਵਿੰਦਰ ਸਿੰਘ ਸਿੱਧੂ, ਬਲਜੀਤ ਸਿੰਘ ਰਾਜੂ ਸਰਾਂ, ਟਹਿਲ ਸਿੰਘ ਬੂੱਟਰ, ਸ਼ਾਮ ਲਾਲ ਜੈਨ  ,ਵਿੱਕੀ ਨੰਬਰਦਾਰ, ਸੰਦੀਪ ਬੌਬੀ, ਉਮੇਸ ਗੋਗੀ, ਸੁਖਰਾਜ ਔਲਖ, ਇੰਦਰਜੀਤ ਸਿੰਘ, ਰਤਨ ਰਾਹੀ, ਸੰਜੀਵ ਸੈਣੀ ਆਦਿ ਮੌਜੂਦ ਸਨ।     


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines