ਪੇ ਕਮਿਸ਼ਨ ਦੇ ਵਿਰੋਧ ’ਚ ਡਾਕਟਰਾਂ ਦਾ ਸੰਘਰਸ਼ ਜਾਰੀ

- - No comments

 ਸਰਕਾਰੀ ਓਪੀਡੀ ਦੀ ਥਾਂ ਟੈਂਟਾਂ ਵਿਚ ਕਰ ਰਹੇ ਹਨ ਮਰੀਜ਼ਾਂ ਦਾ ਇਲਾਜ਼ 

ਸੁਖਜਿੰਦਰ ਮਾਨ

ਬਠਿੰਡਾ, 19 ਜੁਲਾਈ :- ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਸਰਕਾਰੀ ਡਾਕਟਰਾਂ ਵਲੋਂ ਪੀਸੀਐਮਐਸ ਦੇ ਝੰਠੇ ਹੇਠ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਸੰਘਰਸ਼ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਸਰਕਾਰ ਵਿਰੁਧ ਰੋਸ਼ ਪ੍ਰਗਟ ਕਰਨ ਲਈ ਡਾਕਟਰਾਂ ਵਲੋਂ ਸਰਕਾਰੀ ਓਪੀਡੀ ਦਾ ਥਾਂ ਟੈਂਟਾਂ ਵਿਚ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਮਹੱਤਵਪੂਰਨ ਗੱਲ ਇਹ ਵੀ ਦੇਖਣ ਨੂੰ ਮਿਲ ਰਹੀ ਹੈ ਕਿ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਦਵਾਈਆਂ ਲਿਖਣ ਵਾਸਤੇ ਸਰਕਾਰੀ ਸਲਿੱਪ ਦੀ ਥਾਂ ਜਥੇਬੰਦੀ ਦੀ ਸਲਿੱਪ ਪੇਡ ਵਰਤੀ ਜਾ ਰਹੀ ਹੈ। ਹਾਲਾਂਕਿ ਡਾਕਟਰਾਂ ਵਲੋਂ ਮਾਨਵਤਾਂ ਦੇ ਪੱਖ ਨੂੰ ਦੇਖਦਿਆਂ ਐਂਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਹੋਈਆਂ ਹਨ ਪ੍ਰੰਤੂ ਓ.ਪੀ.ਡੀ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਟੈਸਟ ਕਰਵਾਉਣ ਲਈ ਆਏ ਲੋਕਾਂ ਨੂੰ ਨਾ ਸਿਰਫ਼ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਬਲਕਿ ਮਹਿੰਗੇ ਰੇਟ ਵੀ ਪ੍ਰਾਈਵੇਟ ਲੈਬ ਵਾਲਿਆਂ ਨੂੰ ਦੇਣੇ ਪੈ ਰਹੇ ਹਨ। ਦਸਣਾ ਬਣਦਾ ਹੈ ਕਿ ਡਾਕਟਰਾਂ ਵਲੋਂ ਵਿੱਢੇ ਸੰਘਰਸ਼ ਤਹਿਤ ਪਿਛਲੇ ਦਿਨੀਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਡਾ ਗੁਰਮੇਲ ਸਿੰਘ ਦਾ ਸਰਕਾਰ ਵਲੋਂ ਅਚਾਨਕ ਤਬਾਦਲਾ ਕਰ ਦਿੱਤਾ ਸੀ, ਜਿਸਤੋਂ ਬਾਅਦ ਡਾਕਟਰਾਂ ਵਿਚ ਹੋਰ ਵੱਧ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਪੀਸੀਐਮਐਸ ਦੇ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨ ਡਾ. ਜਗਰੂਪ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਡਾਕਟਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਹੋਰ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ। ਉਨਾਂ੍ਹ ਦਸਿਆ ਕਿ ਐਸੋਸੀਏਸ਼ਨ ਦੇ ਫੈਸਲੇ ਮੁਤਾਬਕ 22 ਜੁਲਾਈ ਨੂੰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ।






No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines