ਕਿਸਾਨ ਯੂਨੀਅਨ ਨੇ ਪਾਰਲੀਮੈਂਟ ਘਿਰਾਓ ਦੀਆਂ ਤਿਆਰੀਆਂ ਵਿੱਢੀਆਂ

- - No comments

ਸੁਖਜਿੰਦਰ ਮਾਨ

ਬਠਿੰਡਾ, 17 ਜੁਲਾਈ :-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਆਗਾਮੀ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮਾਨਸੂਨ ਸ਼ੈਸਨ ਵਿਚ ਖੇਤੀ ਬਿੱਲਾਂ ਦੀ ਵਾਪਸੀ ਨੂੰ ਲੈ ਕੇ ਪਾਰਲੀਮੈਂਟ ਘਿਰਾਓ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਸਥਾਨਕ ਚਿਲਡਰਨ ਪਾਰਕ ’ਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ, ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਮੋਰਚੇ ਦੇ ਸੱਦੇ ਹੇਠ 22 ਜੁਲਾਈ ਤੋਂ ਹਰ ਰੋਜ਼ ਕਿਸਾਨ ਜਥੈਬੰਦੀਆਂ ਦੇ 5-5 ਨੁਮਾਇੰਦੇ ਪਾਰਲੀਮੈਂਟ ਵੱਲ ਮਾਰਚ ਕਰਦੇ ਹੋਏ ਜਾਣਗੇ ਤੇ ਉਥੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਲੈਣ ਲਈ ਨਾਅਰੇਬਾਜੀ ਕਰਨਗੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਿਹੜੇ ਐਮ.ਪੀ ਖੇਤੀ ਵਿਰੋਧੀ ਬਿੱਲਾਂ ਦੀ ਵਾਪਸੀ ਲਈ ਕਿਸਾਨਾਂ ਨਾਲ ਨਹੀਂ ਖੜਣਗੇ, ਉਨ੍ਹਾਂ ਦਾ ਵੀ ਭਾਜਪਾ ਵਾਂਗ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਸੁਖਦਰਸ਼ਨ ਖੇਮੂਆਣਾ, ਕਾਰਜ਼ਕਾਰੀ ਪ੍ਰਧਾਨ ਸੁਰਜੀਤ ਸਿੰਘ ਸੰਦੋਹਾ, ਖ਼ਜਾਨਚੀ ਭੋਲਾ ਸਿੰਘ ਗੋਨਿਆਣਾ, ਮੀਤ ਪ੍ਰਧਾਨ ਮੋਹਣਾ ਸਿੰਘ ਕੋਟਫੱਤਾ, ਬਠਿੰਡਾ ਬਲਾਕ ਦੇ ਪ੍ਰਧਾਨ ਰੇਸਮ ਸਿੰਘ ਜੀਦਾ, ਮੋੜ ਬਲਾਕ ਦੇ ਪ੍ਰਧਾਨ ਜਸਵਿੰਦਰ ਸਿੰਘ ਗਹਿਰੀ ਤੇ ਧਰਮ ਸਿੰਘ ਆਦਿ ਹਾਜ਼ਰ ਸਨ। 






No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines