ਵਿਤ ਮੰਤਰੀ ਦੇ ਦਫ਼ਤਰ ਅੱਗੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਪ੍ਰਦਰਸ਼ਨ

- - No comments

ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਪ੍ਰਣਾਲੀ ਰਾਹੀਂ ਮੁਲਾਜਮਾਂ ਨੂੰ ਕਾਰਪੋਰੇਟੀ ਲੁੱਟ ਹਵਾਲੇ ਕਰਨ ਦਾ ਸਖਤ ਵਿਰੋਧ

ਸੁਖਜਿੰਦਰ ਮਾਨ

ਬਠਿੰਡਾ, 18 ਜੁਲਾਈ :- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਰਾਹੀਂ ਤਨਖਾਹਾਂ ਅਤੇ ਭੱਤਿਆਂ ਵਿੱਚ ਤਰਕਸੰਗਤ ਵਾਧਾ ਕਰਨ ਦੀ ਥਾਂ ਕਟੌਤੀਆਂ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿਚ ‘ਹੱਲਾ ਬੋਲ‘ ਰੈਲੀ ਕੀਤੀ ਗਈ। ਇਸ ਰੈਲੀ ਵਿਚ  ਪੁੱਜੇ ਹਜ਼ਾਰਾਂ ਦੀ ਗਿਣਤੀ ’ਚ ਅਧਿਆਪਕਾਂ ਨੇ ਸਥਾਨਕ ਰੋਜ਼ ਗਾਰਡਨ ਕੋਲ ਰੋਸ਼ ਰੈਲੀ ਕਰਨ ਤੋਂ ਬਾਅਦ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਪੁਲਿਸ ਵਲੋਂ ਲਗਾਈਆਂ ਰੋਕਾਂ ਨੂੰ ਤੋੜਦਿਆਂ ਮੁਲਾਜਮਾਂ ਨੇ ਸਰਕਾਰ ਵਿਰੁਧ ਭਾਰੀ ਨਾਅਰੇਬਾਜ਼ੀ ਕੀਤੀ। ਇਸਤੋਂ ਇਲਾਵਾ ਪੰਜਾਬ ਸਰਕਾਰ ਦੇ ਨਾਂ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜਮ ਆਗੂਆਂ ਨੇ ਦੱਸਿਆ ਕਿ ਪ੍ਰਮੁੱਖ ਮੰਗਾਂ ਵਿੱਚ ਸਮੂਹ ਕੱਚੇ, ਠੇਕਾ ਆਧਾਰਤ,ਮਾਣ ਭੱਤਾ ਵਾਲੇ, ਡੇਲੀਵੇਜ਼ ਅਤੇ ਇਨਲਿਸਟਮੈਂਟ ਮੁਲਾਜਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣਾ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਮੇਂ ਸਾਲ 2011 ਦੌਰਾਨ ਅਨਾਮਲੀ ਕਮੇਟੀ ਵੱਲੋਂ ਮੁਲਾਜਮਾਂ ਦੀਆਂ 24 ਕੈਟਾਗਰੀਆਂ ਅਤੇ ਕੈਬਨਿਟ ਸਬ ਕਮੇਟੀ ਰਾਹੀਂ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ‘ਤੇ 3.74 ਦਾ ਇੱਕਸਮਾਨ ਗੁਣਾਂਕ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਸਿੱਖਿਆ ਵਿਭਾਗ ਦੀ ਸੁਸਾਇਟੀ ਪਿਕਟਸ ‘ਚ ਰੈਗੂਲਰ ਕੰਪਿਊਟਰ ਫੈਕਲਟੀ ਤੋਂ ਇਲਾਵਾ ਮੈਰੀਟੋਰੀਅਸ/ਆਦਰਸ਼ ਸਕੂਲਾਂ ਨੂੰ ਵਿਭਾਗ ਵਿੱਚ ਮਰਜ ਕਰਦਿਆਂ ਸਮੁੱਚਾ ਸਟਾਫ ਰੈਗੂਲਰ ਕਰਨਾ, ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕਰਵਾਉਣ, ਅਣ ਰਿਵਾਈਜ਼ਡ ਕੈਟਾਗਿਰੀਆਂ ਨਾਲ ਤਨਖਾਹ ਸਕੇਲਾਂ ‘ਚ ਹੋਈ ਧੱਕੇਸ਼ਾਹੀ ਦੂਰ ਕਰਨਾ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ, ਪੂਰੀ ਪੈਨਸ਼ਨ ਲਈ ਸਮਾਂ 25 ਤੋਂ ਘਟਾ ਕੇ 20 ਸਾਲ ਕਰਵਾਉਣਾ ਅਤੇ ਸਾਰੇ ਕਾਡਰਾਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣਾ ਤੇ ਭਰਤੀਆਂ ਦੀ ਪ੍ਰਕਿਰਿਆ ਸਮਾਂ ਬੱਧ ਢੰਗ ਨਾਲ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਸ਼ਾਮਿਲ ਹੈ। ਇਸ ਧਰਨੇ ਨੂੰ ਦਰਸ਼ਨ ਸਿੰਘ ਮੌੜ, ਮੱਖਣ ਸਿੰਘ ਖਣਗਵਾਲ,ਕਿਸ਼ੋਰ ਚੰਦ ਗਾਜ,ਗਗਨਦੀਪ ਸਿੰਘ ਪੈਰਾਮੈਡੀਕਲ,ਜਗਪਾਲ ਸਿੰਘ,ਪਰਮਿੰਦਰ ਸਿੰਘ,ਕੁਲਵਿੰਦਰ ਸਿੰਘ ਬਾਠ,ਸਿਕੰਦਰ ਧਾਲੀਵਾਲ, ਮਨਜੀਤ ਸਿੰਘ, ਬੇਅੰਤ ਸਿੰਘ, ਬਲਰਾਜ ਮੌੜ,ਸਵਰਨਜੀਤ ਕੌਰ  ਸਟਾਫ ਨਰਸ ਐਸ਼ੌਸ਼ੀਏਸ਼ਨ, ਵਿਜੈ ਕੁਮਾਰ ਅਧਿਆਪਕ ਮੋਰਚਾ,ਨਾਜਮ ਸਿੰਘ, ਧਰਮਿੰਦਰ ਸਿੰਘ,ਸੁਖਚੈਨ ਸਿੰਘ, ਰਵਿੰਦਰ ਸਿੰਘ ਪੀ ਆਰ ਟੀ ਸੀ,ਜਸਵੀਰ ਸਿੰਘ ਸੀਰਾ ਜੰਗਲਾਤ,ਲਖਵੀਰ ਸਿੰਘ ਭਾਗੀਬਾਂਦਰ,ਗੁਰਸੇਵਕ ਸਿੰਘ ਥਰਮਲ,ਰਣਜੀਤ ਸਿੰਘ ਪੈਨਸ਼ਨਰ,ਮੱਖਣ ਸਿੰਘ ਉੱਡਤ ਮਾਨਸਾ,ਜਗਦੇਵ ਸਿੰਘ ਘੁਰਕਣੀ ਜਿਲਾ ਪ੍ਰਧਾਨ ਡੀ ਐਮ ਐਫ,ਹਰੀ ਸਿੰਘ ਸਹਾਰਨਾ,ਰਾਜਵੀਰ ਸਿੰਘ ਭਿੱਖੀ,ਬੇਅੰਤ ਸਿੰਘ ਰੜ ਮਾਨਸਾ,ਨਰਿੰਦਰ ਸਿੰਘ ਮਾਖਾ ਜੀ ਟੀ ਯੂ,ਪਰਮਿੰਦਰ ਸਿੰਘ ਮਾਨਸਾ ਡੀ ਟੀ ਐਫ,ਧਰਮਿੰਦਰ ਸਿੰਘ ਹੀਰੇ ਵਾਲਾ ਜਿਲਾ ਪ੍ਰਧਾਨ ਸੀ ਪੀ ਐਫ ਕਰਮਚਾਰੀ ਯੂਨੀਅਨ, ਦਰਸ਼ਨ ਸਿੰਘ ਅਲੀਸ਼ੇਰ ਸੂਬਾ ਆਗੂ  ਬੀ ਐਡ ਫਰੰਟ,ਰਾਜ ਕੁਮਾਰ ਰੰਗਾ ਪ.ਸ.ਸ.ਫ.,ਗੁਰਜੀਤ ਸਿੰਘ ਲਾਲਿਆਵਾਲੀ ਜਲ੍ਹਿਾ ਪ੍ਰਧਾਨ ਅਧਿਆਪਕ ਦਲ,ਜਸਵਿੰਦਰ ਸ਼ਰਮਾ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਠਿੰਡਾ,ਪ੍ਰੇਮ ਦੋਦੜਾ,ਗੁਰਲਾਲ ਸਿੰਘ ਗੁਰਨੇ,ਗੁਰਜੀਤ ਸਿੰਘ ਜੱਸੀ,


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines