ਉੱਘੇ ਕਿਸਾਨ ਆਗੂ ਸਿੰਗਾਰਾ ਮਾਨ ਨੂੰ ਸਦਮਾ, ਪਤਨੀ ਦਾ ਦਿਹਾਂਤ

- - No comments

 ਵੱਖ ਵੱਖ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ                                                                                                        ਸੁਖਜਿੰਦਰ ਮਾਨ                                                                                                                                                 ਬਠਿੰਡਾ, 27 ਜੁਲਾਈ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਅਤੇ ਜਿਲਾ ਬਠਿੰਡਾ  ਦੇ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਜੀਵਨ ਸਾਥਣ ਮਨਜੀਤ ਕੌਰ ਦੀ ਸੰਖੇਪ ਬਿਮਾਰੀ ਕਾਰਨ ਅੱਜ ਸਦੀਵੀ ਵਿਛੋੜਾ ਦੇ ਗਏ ।  ਅੱਜ ਉਹਨਾ ਦੇ ਅੰਤਿਮ ਸੰਸਕਾਰ ਸਮੇਂ  ਔਰਤਾਂ ਸਮੇਤ ਭਾਰੀ ਗਿਣਤੀ ਚ ਬੀਕੇਯੂ ਏਕਤਾ ਉਗਰਾਹਾਂ ਦੇ ਵਰਕਰਾਂ ਤੇ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਗੲੀ।ਸਵਰਗੀ ਮਨਜੀਤ ਕੌਰ ਦੀ ਮਿ੍ਤਕ ਦੇਹ ਉੱਪਰ ਬੀਕੇਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਝੰਡੇ ਪਾਕੇ ਉਹਨਾਂ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਸੰਬੰਧੀ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਪ੍ਰੈਸ ਨੂੰ ਦੱਸਿਆ ਕਿ ਮਨਜੀਤ ਕੌਰ ਬੜੇ ਮਿਲਣਸਾਰ ਸੁਭਾਅ ਦੇ ਸਨ । ਉਹ ਕਿਸਾਨ ਸੰਘਰਸ਼ਾਂ ਵਿੱਚ ਸਿੰਗਾਰਾ ਸਿੰਘ ਦਾ ਪੂਰਾ ਸਾਥ ਦਿੰਦੇ ਸਨ ਅਤੇ ਆਪ ਵੀ 2000 ਵਿੱਚ ਜੇਠੂਕੇ ਕਿਰਇਆ ਘੋਲ ਤੋਂ ਲੈ ਕੇ ਸਾਰੇ ਘੋਲਾਂ ਵਿੱਚ ਸ਼ਾਮਲ ਹੁੰਦੇ ਰਹੇ । ਉਨ੍ਹਾਂ  ਦਿੱਲੀ ਮੋਰਚੇ ਵਿੱਚ  ਵੀ ਹਾਜਰੀ ਲਵਾਈ ਅਤੇ ਹੁਣ ਆਪਣੇ ਫੌਜੀ ਪੁੱਤਰ ਦੇ ਛੁੱਟੀ ਆਉਣ ਤੇ ਮੋਰਚੇ ਵਿੱਚ ਜਾਣ ਦੇ ਇੱਛਕ ਸਨ ਪਰ ਅਚਾਨਕ ਚਿੰਬੜੀ ਬਿਮਾਰੀ ਨਾਲ ਉਨ੍ਹਾਂ ਦੀ ਇਹ ਇੱਛਾ ਪੂਰੀ ਨਹੀਂ ਹੋਣ ਦਿੱਤੀ । ਕਿਸਾਨ ਆਗੂਆਂ ਨੇ ਦੱਸਿਆ ਉਨ੍ਹਾਂ ਦਾ ਸੋਕ ਸਮਾਗਮ 5 ਅਗਸਤ ਦਿਨ ਵੀਰਵਾਰ ਨੂੰ ਪਿੰਡ ਗਿੱਦੜ ਵਿਖੇ 12 ਵਜੇ ਹੋਵੇਗਾ ।ਅੱਜ ਮਨਜੀਤ ਕੌਰ ਸਸਕਾਰ ਸਮੇਂ ਬੀਕੇਯੂ ਉਗਰਾਹਾਂ ਦੇ  ਝੰਡਾ ਸਿੰਘ ਜੇਠੂਕੇ , ਔਰਤ ਵਿੰਗ ਦੀ ਆਗੂ ਪਰਮਜੀਤ ਕੌਰ ਪਿੱਥੋ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਅਸ਼ਵਨੀ ਘੁੱਦਾ, ਲੋਕ ਮੋਰਚਾ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਜਗਰੂਪ ਸਿੰਘ ਤੇ ਗੁਰਵਿੰਦਰ ਪੰਨੂ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾਕਟਰ ਮਨਜੀਤ ਸਿੰਘ, ਨਥਾਣਾ ਤੋਂ ਪੰਜਾਬੀ ਟਿਰਬਿਊਨ  ਦੇ ਪੱਤਰਕਾਰ ਭਗਵਾਨ ਦਾਸ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾ ਵਲੋਂ ਪਹੁੰਚ ਕੇ ਕਿਸਾਨ ਆਗੂ ਨਾਲ਼ ਦੁੱਖ਼ ਸਾਂਝਾ ਕੀਤਾ ਗਿਆ ਅਤੇ ਡੀ ਟੀ ਐਫ ਤੋਂ ਦਿਗਵਿਜੇ ਸ਼ਰਮਾ , ਨਿਊਜ਼ੀਲੈਂਡ ਵਲੋਂ    ਪੱਤਰਕਾਰ ਭਾਰਤੀ ,ਜਿਲਾ ਬਠਿੰਡਾ ਦੇ ਸਮੂਹ ਪੱਤਰਕਾਰਾਂ ਸਮੇਤ ਬਹੁਤ ਸਾਰੀਆਂ ਜਥੇਬੰਦੀਆਂ ਨੇ ਸੋਕ ਸਨੇਹੇ ਭੇਜੇ। 


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines