ਠੇਕਾ ਮੁਲਾਜਮਾਂ ਨੇ ਵਿਤ ਮੰਤਰੀ ਦੇ ਉਦਘਾਟਨ ਵਾਲੀ ਜਗ੍ਹਾਂ ’ਤੇ ਪੁੱਜ ਕੇ ਕੀਤੀ ਨਾਅਰੇਬਾਜ਼ੀ

- - No comments

 ਸੁਖਜਿੰਦਰ ਮਾਨ

ਬਠਿੰਡਾ, 18 ਜੁਲਾਈ : ਸਥਾਨਕ ਪਰਸਰਾਮ ਨਗਰ ਵਿੱਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਡਿਸਪੋਜਲ ਪਲਾਂਟ ਦਾ ਉਦਘਾਟਨ ਕਰਨ ਆਉਣ ਦੀ ਸੂਚਨਾ ਮਿਲਣ ’ਤੇ ਕੱਚੇ ਮੁਲਾਜਮਾਂ ਵਲੋਂ ਮੌਕੇ ’ਤੇ ਪੁੱਜਕੇ ਨਾਅਰੇਬਾਜੀ ਕੀਤੀ ਗਈ। ਹਾਲਾਂਕਿ ਇਸ ਮੌਕੇ ਵਿੱਤ ਮੰਤਰੀ ਨਹੀਂ ਪੁੱਜੇ ਪ੍ਰੰਤੂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁੱਜੇ ਕੱਚੇ ਮੁਲਾਜਮ ਦੀ ਆਮਦ ਨੂੰ ਦੇਖਦਿਆਂ ਪੁਲਿਸ ਵਲੋਂ ਵੱਡੇ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਮੌਕੇ ਡਿਪਟੀ ਮੇਅਰ ਹਰਮਿੰਦਰ ਸਿੰਘ ਤੇ ਹੋਰਨਾਂ ਅਧਿਕਾਰੀਆਂ ਵਲੋਂ ਠੇਕਾ ਮੁਲਾਜਮਾਂ ਨੂੰ ਜਲਦੀ ਹੀ ਵਿਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਂਸਦੀ ਇਹ ਹੈ ਕਿ ਸਰਕਾਰ ਨੇ ਆਪਣੇ ਮੰਤਰੀਆਂ-ਵਿਧਾਇਕਾਂ ਦੇ ਪੁੱਤਰਾਂ ਨੂੰ ਤਾਂ ਪੱਕੀਆਂ ਨੌਕਰੀਆਂ ਦੇ ਦਿੱਤੀਆਂ ਪਰ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ  ਕੈਟਾਗਿਰੀਆਂ ਜਿਵੇਂ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਕੰਪਨੀਆਂ,ਇਨਲਿਸਟਮੈਂਟ ਆਦਿ ਰਾਹੀਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ।       


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines