ਠੇਕਾ ਕਾਮਿਆਂ ਨੇ ਵਿਤ ਮੰਤਰੀ ਦਾ ਕੀਤਾ ਕਾਲੀਆਂ ਝੰਡੀਆ ਨਾਲ ਵਿਰੋਧ

- - No comments

ਸੁਖਜਿੰਦਰ ਮਾਨ                                                                                                                                        ਬਠਿੰਡਾ, 15 ਜੁਲਾਈ:- ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮ ਸੰਘਰਸ ਕਮੇਟੀ ਪਾਵਰਕੋਮ ਵਲੋਂ ਅੱਜ ਸਥਾਨਕ ਨਿਗਮ ਦਫ਼ਤਰ ਵਿਚ ਆਏ ਵਿਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖ਼ਾਈਆਂ ਗਈਆਂ। ਹਾਲਾਂਕਿ ਇਸ ਮੌਕੇ ਪ੍ਰਸ਼ਾਸਨ ਵਲੋਂ ਕਮੇਟੀ ਆਗੂਆਂ ਦੀ ਵਿਤ ਮੰਤਰੀ ਨਾਲ ਮੀਟਿੰਗ ਵੀ ਕਾਰਵਾਈ ਗਈ ਪ੍ਰੰਤੂ ਸਾਰਥਕ ਨਤੀਜ਼ੇ ਨਾ ਨਿਕਲਣ ’ਤੇ ਮੁਲਾਜਮਾਂ ਨੇ ਰੋਸ਼ ਜ਼ਾਹਰ ਕੀਤਾ। ਸੂਚਨਾ ਮੁਤਾਬਕ ਕਮੇਟੀ ਆਗੂਆਂ ਨੂੰ ਵਿਤ ਮੰਤਰੀ ਦੀ ਬਠਿੰਡਾ ਆਮਦ ਦਾ ਪਤਾ ਚੱਲਦਿਆਂ ਹੀ ਉਹ ਨਿਗਮ ਦਫ਼ਤਰ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿੱਥੇ ਉਨ੍ਹਾਂ ਰੋਸ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁੱਜੀ ਪੁਲਿਸ ਨੇ ਵੀ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਪਰ ਠੇਕਾ ਕਾਮਿਆਂ ਨੇ ਅਪਣਾ ਪ੍ਰਦਰਸ਼ਨ ਜਾਰੀ ਰੱਖਿਆ। ਕਮੇਟੀ ਦੇੇ ਆਗੂਆਂ ਗੁਰਵਿੰਦਰ ਪੰਨੂ, ਖੁਸਦੀਪ ਸਿੰਘ ਜਗਜੀਤ ਸਿੰਘ ਤੇ ਸੀ.ਅੇਚ.ਬੀ ਦੇ ਆਗੂ ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਸਮੂਹ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਸਾਢੇ ਚਾਰ ਸਾਲ ਬੀਤਣ ਦੇ ਬਾਅਦ ਧੋਖਾ ਕੀਤਾ ਜਾ ਰਿਹਾ। ਆਗੂਆਂ ਨੇ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸੰਭਾਵਨਾਵਾਂ ਹਨ ਕਿ ਸਰਕਾਰ ਵੱਲੋਂ ਤਨਖਾਹਾਂ ਵਿੱਚ ਨਿਗੂਣਾ ਵਾਧਾ ਕਰਕੇ ਠੇਕਾ ਮੁਲਾਜਮਾਂ ਨੂੰ ਠੇਕਾ ਪ੍ਰਣਾਲੀ ਪ੍ਰਵਾਨ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਬੈਨਰ ਹੇਠ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਹਿਲਾਂ ਤੋਂ ਤਹਿ ਸੰਘਰਸ਼ ਮੁਤਾਬਿਕ ਪੰਜਾਬ ਦੇ ਐੱਮ.ਪੀਜ਼.,ਮੁੱਖ ਮੰਤਰੀ,ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਹੈ। 


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines