ਰਾਜਨ ਗਰਗ ਬਣੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ

- - No comments

 ਸੁਖਜਿੰਦਰ ਮਾਨ

ਬਠਿੰਡਾ, 20 ਜੁਲਾਈ -ਸੀਨੀਅਰ ਕਾਂਗਰਸੀ ਆਗੂ ਰਾਜਨ ਗਰਗ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ ਹੈ। ਬਠਿੰਡਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਰਾਜਨ ਗਰਗ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੇ ਪੁੱਤਰ ਹਨ। ਉਨ੍ਹਾਂ ਨੂੰ ਇਹ ਚੇਅਰਮੈਨੀ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮਿਲੀ ਹੈ, ਜਿੰਨ੍ਹਾਂ ਮੇਅਰ ਬਣਨ ਦੇ ਲਈ ਇਹ ਅਹੁੱਦਾ ਛੱਡਿਆ ਸੀ। ਗਰਗ ਪ੍ਰਵਾਰ ਪਹਿਲਾਂ ਅਕਾਲੀ ਦਲ ਵਿਚ ਰਹਿ ਚੁੱਕਿਆ ਹੈ ਪ੍ਰੰੂਤੂ 2007 ਵਿਚ ਅਕਾਲੀ ਦਲ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਣ ਦੇ ਬਾਵਜੁੂਦ ਮੌਕੇ ’ਤੇ ਸਰੁਪ ਚੰਦ ਸਿੰਗਲਾ ਨੂੰ ਟਿਕਟ ਦੇ ਦਿੱਤੀ ਸੀ, ਜਿਸ ਕਾਰਨ ਨਰਾਜ਼ਗੀ ਵਿਚ ਇਸ ਪ੍ਰਵਾਰ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸਮੂਲੀਅਤ ਕਰ ਲਈ ਸੀ। ਉਧਰ ਚੇਅਰਮੈਨੀ ਦਾ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਰਾਜਨ ਗਰਗ ਨੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਬਾਦਲ ਨੇ ਵੀ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ। ਇਸ ਦੌਰਾਨ ਸ਼ਹਿਰ ਦੇ ਸਮੂਹ ਕਾਂਗਰਸੀ ਆਗੂਆਂ, ਅਗਰਵਾਲ ਭਾਈਚਾਰੇ ਅਤੇ ਮਹਾਂਵੀਰ ਦਲ ਨਾਲ ਜੁੜੀਆਂ ਸੰਸਥਾਵਾਂ ਵਲੋਂ ਨਵਨਿਯੁਕਤ ਚੇਅਰਮੈਨ ਨੂੰ ਵਧਾਈਆਂ ਦਿੱਤੀਆਂ। 


No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines