ਮੁੱਖ ਮੰਤਰੀ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਵਚਨਵਧ: ਕੈਪਟਨ ਸੰਧੂ

- - No comments

 ਜੈਤੋ ਦੇ ਸੰਘਰਸ਼ ’ਚ ਸਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਦਿੱਤਾ ਨਿਯੁਕਤੀ ਪੱਤਰ

ਦਸ ਮਹੀਨਿਆਂ ਤੋਂ ਡੀਸੀ ਦਫ਼ਤਰ ਅੱਗੇ ਚੱਲ ਰਿਹਾ ਧਰਨਾ ਖ਼ਤਮ

ਸੁਖਜਿੰਦਰ ਮਾਨ

ਬਠਿੰਡਾ, 9 ਜੁਲਾਈ :-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ   ਵਚਨਵਧ ਹਨ ਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਹਮੇਸ਼ਾ ਅੱਗੇ ਹੋ ਕੇ ਲੜੇ ਹਨ। ਇਹ ਦਾਅਵਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹ ਬਠਿੰਡਾ ’ਚ ਮਹਰੂਮ ਕਿਸਾਨ ਜਗਸੀਰ ਸਿੰਘ ਦੇ ਪੁੱਤਰ ਗੁਰਵਿੰਦਰ ਸਿੰਘ ਨੂੰ ਸਿੱਖਿਆ ਵਿਭਾਗ ਵਿਚ ਨੌਕਰੀ ਦਾ ਨਿਯੁਕਤੀ ਪੱਤਰ ਦੇਣ ਲਈ ਵਿਸੇਸ ਤੌਰ ’ਤੇ ਪੁੱਜੇ ਹੋਏ ਸਨ। ਉਨ੍ਹਾਂ ਇਸ ਮੰਗ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਪਿਛਲੇ ਪੰਜ ਦਿਨਾਂ ਤੋਂ ਲੱਗੇ ਮੋਰਚੇ ਨੂੰ ਖ਼ਤਮ ਕਰਵਾਉਂਦਿਆਂ ਦਾਅਵਾ ਕੀਤਾ ਕਿ ‘‘ ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਕਿਸਾਨਾਂ ਦੇ ਹਿੱਤਾਂ ਨੂੰ ਕਦੇ ਵੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਖੋਹਣ ਵਾਲੇ ਫੈਸਲਿਆਂ ਤੋਂ ਲੈ ਕੇ ਬਿੱਲਾਂ ਦੇ ਵਿਰੁਧ ਡਟਣ ਤੋਂ ਲੈ ਕੇ ਹੁਣ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ  ਸਭ ਤੋਂ ਪਹਿਲਾਂ ਵਿਧਾਨ ਸਭਾ ਵਿਚ ਰੱਦ ਕਰਨ ਦਾ ਫੈਸਲਾ ਕੈਪਟਨ ਸਰਕਾਰ ਵਲੋਂ ਲਿਆ ਗਿਆ ਹੈ। ਇਸਤੋਂ ਇਲਾਵਾ ਪਹਿਲਾਂ ਪੰਜਾਬ ਤੇ ਹੁਣ ਦਿੱਲੀ ਵਿਖੇ ਇੰਨ੍ਹਾਂ ਬਿੱਲਾਂ ਦੇ ਵਿਰੁਧ ਚੱਲ ਰਹੇ ਕਿਸਾਨ ਸੰਘਰਸ਼ ਦੀ ਪਿੱਠ ’ਤੇ ਹਮੇਸ਼ਾ ਪੰਜਾਬ ਸਰਕਾਰ ਖੜੀ ਰਹੀ ਹੈ।  ਉਨ੍ਹਾਂ ਮੁੱਖ ਮੰਤਰੀ ਦੀ ਤਰੀਫ਼ ਕਰਦਿਆਂ ਕਿਹਾ ਕਿ  ਕੈਪਟਨ ਸਾਹਿਬ ਨੇ ਪਹਿਲਾਂ ਹੀ ਕਿਸਾਨ ਸੰਘਰਸ਼ ਵਿਚ ਸਹੀਦ ਹੋਣ ਵਾਲੇ ਕਿਸਾਨਾਂ ਦੇ ਪ੍ਰਵਾਰਾਂ ਨੂੰ ਪੰਜ ਲੱਖ ਦੀ ਮਾਲੀ ਮੱਦਦ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਸੰਧੂ ਨੇ ਕਿਸਾਨ ਸੰਘਰਸ਼ ਦੀ ਸਫ਼ਲਤਾ ਦੀ ਅਰਦਾਸ ਕਰਦਿਆਂ ਦਾਅਵਾ ਕੀਤਾ ਕਿ ਦਿੱਲੀ ਮੋਰਚੇ ਵਿਚ ਕਿਸਾਨਾਂ ਦੀ ਵੱਡੀ ਜਿੱਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਇਸ ਹਾਲਾਤ ’ਤੇ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਿੰਮੇਵਾਰ ਠਹਿਰਾਉਂਦਿਆਂ ਦੋਸ਼ ਲਗਾਇਆ ਕਿ ਜੇਕਰ ਮੋਦੀ ਸਰਕਾਰ ਵਲੋਂ ਲਿਆਂਦੇ ਆਰਡੀਨੈਂਸਾਂ ਦਾ ਤਤਕਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਰੋਧ ਕਰਦੀ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਇੱਥੈ ਦਸਣਾ ਬਣਦਾ ਹੈ ਕਿ ਝੋਨੇ ਪਰਾਲੀ ਸਾੜਣ ਦੇ ਚੱਲਦੇ ਕਿਸਾਨਾਂ ਵਿਰੁਧ ਦਰਜ਼ ਕੇਸਾਂ ਤੇ ਜਮੀਨਾਂ ’ਚ ਪਾਈਆਂ ਲਾਲ ਇੰਟਰੀਆਂ ਨੂੰ ਰੱਦ ਕਰਵਾਉਣ ਲਈ  ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜੈਤੋ ਵਿਖੇ ਵਿੱਢੇ ਸੰਘਰਸ਼ ਦੌਰਾਨ ਬਠਿੰਡਾ ਦੇ ਕੋਟੜਾ ਕੋੜਾ ਦੇ ਕਿਸਾਨ ਜਗਸੀਰ ਸਿੰਘ ਨੇ ਖੁਦਕਸ਼ੀ ਕਰ ਲਈ ਸੀ। ਜਥੇਬੰਦੀ ਵਲੋਂ ਉਕਤ ਿਮ੍ਰਤਕ ਕਿਸਾਨ ਦੇ ਪੁੱਤਰ ਨੂੰ ਨੌਕਰੀ ਦੀ ਮੰਗ ਕਰਦੇ ਹੋਏ ਇਹ ਸੰਘਰਸ਼ ਵਿੱਢਿਆ ਹੋਇਆ ਸੀ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੈਪਟਨ ਸੰਧੂ ਅਤੇ ਪੰਜਾਬ ਸਰਕਾਰ  ਦਾ ਧੰਨਵਾਦ ਕਰਦਿਆਂ ਧਰਨੇ ਨੂੰ ਸਮਾਪਤ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਪਰਾਲੀ ਸਾੜਣ ਦੇ ਮਾਮਲੇ ’ਚ ਕਿਸਾਨਾਂ ਵਿਰੁਧ ਦਰਜ਼ ਕੇਸਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ ਆਦਿ ਹਾਜ਼ਰ ਸਨ। 


ਬਾਕਸ

ਕੈਪਟਨ ਸੰਧੂ ਪੁੱਜੇ ਚੇਅਰਮੈਨ ਅਗਰਵਾਲ ਦੇ ਘਰ

ਬਠਿੰਡਾ: ਕਾਫ਼ੀ ਲੰਮੇ ਸਮੇਂ ਬਾਅਦ ਬਠਿੰਡਾ ਆਏ ਕੈਪਟਨ ਸੰਦੀਪ ਸੰਧੂ ਨੇ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ ਦੇ ਘਰ ਫ਼ੇਰੀ ਪਾਈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਅਪਣੇ ਵਰਕਰਾਂ ਤੇ ਆਗੂਆਂ ਦੇ ਨਾਲ ਖੜੀ ਹੈ ਤੇ ਅਗਲੀਆਂ ਚੋਣਾਂ ਦੌਰਾਨ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।    

No comments

Post a Comment

Users are strongly suggested to read the commenting guidelines and rules at the this link :
ਪਾਠਕਾਂ ਨੂੰ ਇਸ ਲਿੰਕ ਤੇ ਟਿੱਪਣੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਪੜ੍ਹਨ ਲਈ ਪੁਰਜ਼ੋਰ ਸੁਝਾਅ ਦਿੱਤਾ ਗਿਆ ਹੈ

Link to Commenting Guidelines